Monday , May 28 2018
Home / PUNJABI NEWS / ਚੰਡੀਗੜ੍ਹ ਪੰਜਾਬ ਨੂੰ ਮਿਲਣਾ ਬਹੁਤ ਮੁਸ਼ਕਿਲ: ਬਾਦਲ

ਚੰਡੀਗੜ੍ਹ ਪੰਜਾਬ ਨੂੰ ਮਿਲਣਾ ਬਹੁਤ ਮੁਸ਼ਕਿਲ: ਬਾਦਲ

ਜਲੰਧਰ, 1 ਸਤੰਬਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਮਸਲਿਆਂ ਨੂੰ ਉਲਝਾਉਣ ਦਾ ਦੋਸ਼ ਕਾਂਗਰਸ ਸਿਰ ਮੜ੍ਹਦਿਆਂ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਮਿਲਣਾ ਓਨਾ ਹੀ ਮੁਸ਼ਕਿਲ ਹੈ, ਜਿੰਨਾ ਮੁਰਦੇ ਵਿੱਚ ਜਾਨ ਪਾਉਣੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਹੀ ਚੰਡੀਗੜ੍ਹ ਵਸਾਇਆ ਗਿਆ ਸੀ। ਉਹ ਅੱਜ ਪਿੰਡ ਮਾਣਕ ਰਾਏ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਬਾਦਲ ਨੇ ਕਾਂਗਰਸ ‘ਤੇ ਤਿੱਖੇ ਹਮਲੇ ਜਾਰੀ ਰੱਖਦਿਆਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕਾਂਗਰਸ ਨੇ ਕੀਤਾ ਹੈ। ਸਮਝੌਤੇ ਤਹਿਤ ਚੰਡੀਗੜ੍ਹ ਪੰਜਾਬ ਨੂੰ ਦੇਣ ਵੇਲੇ ਕਾਂਗਰਸ ਸਰਕਾਰ ਐਨ ਮੌਕੇ ‘ਤੇ ਮੁੱਕਰ ਗਈ ਸੀ। ਜਦੋਂ ਉਨ੍ਹਾਂ ਨੂੰ ਇਹ ਸਵਾਲ ਕੀਤਾ ਗਿਆ ਕਿ ਕੇਂਦਰ ਵਿੱਚ ਵੀ ਐਨਡੀਏ ਦੀ ਸਰਕਾਰ ਹੈ, ਹਰਿਆਣੇ ਵਿੱਚ ਭਾਜਪਾ ਦੀ ਸਰਕਾਰ ਹੈ ਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਾਂਝੀ ਸਰਕਾਰ ਹੈ ਤਾਂ ਫਿਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ ਵਿੱਚ ਕੀ ਅੜਿੱਕਾ ਆ ਰਿਹਾ ਹੈ? ਇਸ ਸਵਾਲ ਦਾ ਜਵਾਬ ਸਿੱਧੇ ਤੌਰ ‘ਤੇ ਦੇਣ ਦੀ ਥਾਂ ਉਨ੍ਹਾਂ ਫਿਰ ਕਿਹਾ ਕਿ ਕਾਂਗਰਸ ਨੇ ਮਸਲੇ ਨੂੰ ਹੱਦੋਂ ਵੱਧ ਉਲਝਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਲੈਣ ਵਾਸਤੇ ਸਰਕਾਰ ਪੂਰੇ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸੂਬੇ ਵਾਸਤੇ ਤਾਂ ਉਨ੍ਹਾਂ ਜੇਲ੍ਹਾਂ ਕੱਟੀਆਂ ਹਨ, ਜਦੋਂ ਕਿ ਕਾਂਗਰਸ ਨੇ ਪੰਜਾਬ ਦੇ ਪਾਣੀ ਖੋਹਣ ਲਈ ਐਸਵਾਈਐਲ ਦਾ ਨਿਰਮਾਣ ਕਰਵਾਇਆ ਸੀ ਤੇ ਇਸ ਦਾ ਟੱਕ ਲਾਉਣ ਲਈ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਆਏ ਸਨ। ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਸਵਾਗਤ ਲਈ ਹਾਜ਼ਰ ਸਨ। ਜਦੋਂ ਸਵਾਲ ਕੀਤਾ ਗਿਆ ਕਿ ਐਸਵਾਈਐਲ ਨਹਿਰ ਦੀ ਜ਼ਮੀਨ ਐਕੁਆਇਰ ਕਰਨ ਲਈ ਕੀ ਉਨ੍ਹਾਂ (ਬਾਦਲ) ਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ? ਇਸ ਉਤੇ ਸ੍ਰੀ ਬਾਦਲ ਨੇ ਸਪੱਸ਼ਟ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਉਸ ਵੇਲੇ ਦੇ ਹਰਿਆਣੇ ਦੇ ਮੁੱਖ ਮੰਤਰੀ ਦੇਵੀ ਲਾਲ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਐਸਵਾਈਐਲ ਨਹਿਰ ਲਈ ਜ਼ਮੀਨ ਐਕੁਆਇਰ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਜਾਰੀ ਵੀ ਕੀਤੀਆਂ ਸਨ। ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਇਕ ਮੰਤਰੀ ਦੀ ਅਸ਼ਲੀਲ ਸੀਡੀ ਸਾਹਮਣੇ ਆਉਣ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਕਿਰਦਾਰ ਦੇ ਸੱਚੇ ਸੁੱਚੇ ਹੋਣ ਦਾ ਦਮ ਭਰਨ ਵਾਲੀ ਇਸ ਪਾਰਟੀ ਦੇ ਆਗੂਆਂ ਦਾ ਅਸਲੀ ਕਿਰਦਾਰ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਵਿਚਾਰਧਾਰਾ ਤੇ ਨੈਤਿਕਤਾ ਤੋਂ ਸੱਖਣੇ ਹਨ ਅਤੇ ਉਹ ਲੋਕਾਂ ਨੂੰ ਗੁਮਰਾਹ ਕਰਨ ਲਈ ਹਮੇਸ਼ਾ ਝੂਠ ਦਾ ਸਹਾਰਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੀ ਸਰਕਾਰ ਦਿੱਲੀ ਵਿੱਚ ਹਰ ਫਰੰਟ ‘ਤੇ ਫੇਲ੍ਹ ਹੋਈ ਹੈ। ਸ੍ਰੀ ਬਾਦਲ ਨੇ ਕਿਹਾ ਕਿ ਦਿੱਲੀ ਵਿੱਚ ਆਪ ਦੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਦੀ ਸਰਕਾਰ ਨੇ ਇੱਥੇ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ।

ਇਸ ਤੋਂ ਪਹਿਲਾਂ ਪਿੰਡ ਬਿਆਸ ਤੇ ਲੁਹਾਰਾਂ ਵਿੱਚ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਗਦਰੀ ਲਹਿਰ ਦੇ ਯੋਧਿਆਂ ਦੀ ਦੋਆਬੇ ਦੀ ਧਰਤੀ ‘ਤੇ ਆ ਕੇ ਉਹ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਇਸ ਖੇਤਰ ਦੇ ਪਰਵਾਸੀ ਭਾਰਤੀਆਂ ਵੱਲੋਂ ਵਿਦੇਸ਼ਾਂ ਵਿੱਚੋਂ ਕਮਾਈਆਂ ਕਰ ਕੇ ਸੂਬੇ ਦੀ ਅਰਥ ਵਿਵਸਥਾ ਵਿੱਚ ਦਿੱਤੇ ਯੋਗਦਾਨ ਨੂੰ ਵੀ …read more

About eAwaz

Live Radio Stream